ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ । ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਮਾਣਯੋਗ ਸਪੀਕਰ ਜੀ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ 'ਤੇ ਜ਼ੋਰ ਦਿੱਤਾ।