ਮਾਨਯੋਗ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਨਵੇਂ ਚੁਣੇ ਗਏ ਤਿੰਨ ਵਿਧਾਇਕਾਂ ਨੂੰ ਸੌਂਹ ਚੁਕਾਈ ਗਈ।ਇਸ ਮੌਕੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਉਚੇਚੇ ਤੌਰ ਤੇ ਹਾਜ਼ਰ ਸਨ। ਸਪੀਕਰ ਸਾਹਿਬ ਨੇ ਤਿੰਨੇ ਵਿਧਾਇਕ ਸਾਹਿਬਾਨ ਨੂੰ ਬਹੁਤ ਬਹੁਤ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀ।